JPB NEWS 24

Headlines
MP sushil rinku laid the foundation stone of sewerage project in adampur city at a cost of rs 6.45 crore.

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਦਮਪੁਰ ਸ਼ਹਿਰ ਵਿੱਚ 6.45 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।

ਆਦਮਪੁਰ, 4 ਮਾਰਚ-

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਜਤਿਨ ਬੱਬਰ – ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਆਦਮਪੁਰ ਸ਼ਹਿਰ ਵਿੱਚ 6.45 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ 14 ਕਿਲੋਮੀਟਰ ਲੰਬੀ ਸੀਵਰੇਜ ਲਾਈਨ ਨਾਲ ਆਦਮਪੁਰ ਸ਼ਹਿਰ ਦੇ ਲੋਕਾਂ ਦੀਆਂ ਸੀਵਰੇਜ ਸਬੰਧੀ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਰਾਹਤ ਮਿਲੇਗੀ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਇਲਾਕੇ ਵਿੱਚ ਸੀਵਰੇਜ ਦਾ ਘੇਰਾ 60 ਤੋਂ 90 ਫੀਸਦੀ ਤੱਕ ਵਧ ਜਾਵੇਗਾ ਅਤੇ 2940 ਘਰਾਂ ਦੇ 14000 ਤੋਂ ਵੱਧ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਦਮਪੁਰ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਕਿ ਸ਼ਹਿਰ ਵਿੱਚ ਸੀਵਰੇਜ ਸਿਸਟਮ ਨੂੰ ਮਜ਼ਬੂਤ ਕੀਤਾ ਜਾਵੇ ਪਰ ਸਿਆਸੀ ਪਾਰਟੀਆਂ ਨੇ ਉਨ੍ਹਾਂ ਦੀ ਮੰਗ ਵੱਲ ਕਦੇ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਲਗਾਤਾਰ ਰੱਖੇ ਜਾ ਰਹੇ ਹਨ ਅਤੇ ਜੋ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਨੂੰ ਲੋਕਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ।

ਸੁਸ਼ੀਲ ਰਿੰਕੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਸਮੇਤ ਹਰ ਖੇਤਰ ਵਿੱਚ ਲਗਾਤਾਰ ਤਰੱਕੀ ਕਰ ਰਹੀ ਹੈ। ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ‘ਆਪ ਦੀ ਸਰਕਾਰ ਆਪ ਦਾ ਦੁਆਰ’ ਸਕੀਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ ਸੂਬੇ ਭਰ ਦੇ ਵੱਡੀ ਗਿਣਤੀ ਲੋਕ ਲਾਭ ਉਠਾ ਰਹੇ ਹਨ।

ਇਸ ਮੌਕੇ ਆਦਮਪੁਰ ਹਲਕਾ ਇੰਚਾਰਜ ਜੀਤ ਲਾਲ ਭੱਟੀ, ਚੇਅਰਮੈਨ ਪਰਮਜੀਤ ਸਿੰਘ ਰਾਜਵੰਸ਼ ਐਸਈ ਗੁਰਵਿੰਦਰ ਪਾਲ ਸਿੰਘ, ਐਕਸੀਅਨ ਜਤਿਨ ਵਾਸੂਦੇਵ, ਜੇਈ ਕੁਲਜੀਤ ਬੈਂਸ, ਅਕਾਸ਼ਦੀਪ, ਕੌਂਸਲਰ ਸੁਰਿੰਦਰ ਕੁਮਾਰ, ਅਮਰੀਕ ਸਿੰਘ, ਵਿੱਕੀ ਬੱਦਨ, ਬਿੰਦਾ ਗਰੇਵਾਲ ਹਾਜ਼ਰ ਸਨ।