ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਜਿੱਥੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਉਥੇ ਇਸ ਘੜੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਨੂਪ ਨਗਰ ਬਸਤੀ ਦਾਨਿਸ਼ਮੰਦਾਂ ਤੋਂ ਅੱਜ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਕਲਿਆ ਗਿਆ ਜਿਸਦਾ ਵੱਖ-ਵੱਖ ਥਾਵਾਂ ਤੇ ਸਵਾਗਤ ਕੀਤਾ ਗਿਆ
ਅਤੇ ਜਗ੍ਹਾ-ਜਗ੍ਹਾ ਗੁਰੂ ਕੇ ਲੰਗਰ ਲਗਾ ਕੇ ਅਤੇ ਸੰਗਤਾਂ ਵੱਲੋਂ ਸਟਾਲ ਲਗਾਕੇ ਜੀ ਆਇਆਂ ਆਖਿਆ ਗਿਆ ਇਸ ਵਿਸ਼ਾਲ ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਸ਼ਬਦੀ ਜਥੇ ਸਕੂਲੀ ਬੱਚੇ ਨੇ ਹਿੱਸਾ ਲਿਆ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਬਲਬੀਰ ਸਿੰਘ ਠੇਕੇਦਾਰ ਸਰਦਾਰ ਗੁਰਦੇਵ ਸਿੰਘ ਦੇਬੂ ਜਸਬੀਰ ਸਿੰਘ ਅਰਸ਼ਦੀਪ ਸਿੰਘ ਤਰਲੋਕ ਸਿੰਘ ਅਤੇ ਬਾਕੀ ਪ੍ਰਬੰਧਕਾਂ ਨੇ ਸਰਦਾਰ ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਸ੍ਰੀ ਸੁਸ਼ੀਲ ਰਿੰਕੂ ਸਾਬਕਾ ਵਿਧਾਇਕ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਸ੍ਰੀ ਅਸ਼ਵਨੀ ਕੁਮਾਰ ਅਰੋੜਾ ਅਤੇ ਹੋਰ ਪਤਵੰਤੇ ਸਜਣਾਂ ਦਾ ਸਨਮਾਨ ਵੀ ਕੀਤਾ