ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਰੇਟ
ਤੇਲ ਕੰਪਨੀਆਂ ਵੱਲੋਂ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜੇਕਰ ਵੱਡੇ ਪੈਮਾਨੇ ‘ਤੇ ਦੇਖਿਆ ਜਾਵੇ ਤਾਂ ਅੱਜ ਵੀ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲਾਂਕਿ ਕੁਝ ਸ਼ਹਿਰਾਂ ਦੀਆਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਹੈ।
ਵੱਡੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਨਵੀਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਕੋਲਕਾਤਾ ‘ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੈ। ਮੁੰਬਈ ‘ਚ ਇਕ ਲੀਟਰ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ‘ਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੈ।
ਕਿੱਥੇ ਸਸਤਾ ਤੇ ਕਿੱਥੇ ਮਹਿੰਗਾ ਹੋਇਆ ਤੇਲ
ਗੁਰੂਗ੍ਰਾਮ ‘ਚ ਪੈਟਰੋਲ ਦੀ ਕੀਮਤ 97.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.05 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
– ਨੋਇਡਾ ਵਿੱਚ ਪੈਟਰੋਲ 96.79 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਭੁਵਨੇਸ਼ਵਰ ਵਿੱਚ ਇੱਕ ਲੀਟਰ ਪੈਟਰੋਲ 103.60 ਰੁਪਏ ਅਤੇ ਡੀਜ਼ਲ 95.15 ਰੁਪਏ ਵਿੱਚ ਵਿਕ ਰਿਹਾ ਹੈ।
– ਜੈਪੁਰ ‘ਚ ਪੈਟਰੋਲ 109.46 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.61 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਨ੍ਹੀਂ ਦਿਨੀਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਾਫੀ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਕੱਲ੍ਹ ਦੀ ਤੇਜ਼ੀ ਤੋਂ ਬਾਅਦ, ਕੱਚਾ ਤੇਲ 87 ਡਾਲਰ ਦੇ ਆਸਪਾਸ ਕਾਰੋਬਾਰ ਕਰ ਰਿਹਾ ਹੈ। ਅਮਰੀਕਾ ਅਤੇ ਬ੍ਰਿਟੇਨ ਵਰਗੀਆਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ‘ਚ ਮੰਦੀ ਦੇ ਡਰ ਕਾਰਨ ਪਿਛਲੇ ਕੁਝ ਸਮੇਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਆ ਰਹੀ ਹੈ।