ਜਲੰਧਰ ਦੇ ਪਰਲ ਮੈਟਰਨਿਟੀ ਐਂਡ ਆਈ ਹਸਪਤਾਲ ‘ਚ ਨਰਸਾਂ ‘ਤੇ ਹਮਲਾ, ਇਕ ਦੀ ਮੌਤ, ਇਕ ਦੀ ਹਾਲਤ ਗੰਭੀਰ
ਜਲੰਧਰ (ਜੇ ਪੀ ਬੀ ਨਿਊਜ਼ 24 ) : ਪੰਜਾਬ ਦੇ ਜਲੰਧਰ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।ਜਲੰਧਰ ‘ਚ ਸਵੇਰੇ ਵੱਡੀ ਘਟਨਾ ਵਾਪਰੀ ਹੈ। ਜਲੰਧਰ ਦੇ ਥਾਣਾ ਨੰਬਰ 6 ਅਧੀਨ ਪੈਂਦੇ ਸੰਘਾ ਚੌਂਕ ਨੇੜੇ ਸਥਿਤ ਪਰਲ ਮੈਟਰਨਿਟੀ ਐਂਡ ਆਈ ਹਸਪਤਾਲ ਦੀ ਇੱਕ ਨਰਸ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਦੂਜੀ ਨਰਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਹਸਪਤਾਲ ਦੇ ਹੋਸਟਲ ਦੀ ਛੱਤ ‘ਤੇ ਦੋਵਾਂ ਨਰਸਾਂ ‘ਤੇ ਹਮਲਾ ਕੀਤਾ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਇੱਕ ਨਰਸ ਨੂੰ ਘਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਟਡਕਸਰ ਦੇ ਸੰਘਾ ਚੌਂਕ ਦੇ ਕੋਲ ਸਥਿਤ ਪਰਲ ਆਈਜ਼ ਅਤੇ ਮੈਟਰਨਿਟੀ ਹੋਮ ਵਿੱਚ ਬਣੇ ਹੋਸਟਲ ਦੀ ਛੱਤ ‘ਤੇ ਹਫੜਾ-ਦਫੜੀ ਮਚ ਗਈ।
ਕੁਝ ਅਣਪਛਾਤੇ ਵਿਅਕਤੀਆਂ ਨੇ ਦੋ ਨਰਸਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬਿਆਸ ਦੀ ਰਹਿਣ ਵਾਲੀ ਬਲਜਿੰਦਰ ਕੌਰ ਦੀ ਮੌਤ ਹੋ ਗਈ ਅਤੇ ਫਗਵਾੜਾ ਦੀ ਰਹਿਣ ਵਾਲੀ ਜੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।ਹਸਪਤਾਲ ਵਿੱਚ ਕੰਮ ਕਰ ਰਹੀ ਨਰਸ ਨੇ ਦੱਸਿਆ ਕਿ ਜੋਤੀ ਦੀ ਪਿਛਲੇ ਦਿਨੀਂ ਤਬੀਅਤ ਠੀਕ ਨਹੀਂ ਸੀ, ਇਸ ਲਈ ਉਹ ਕੰਮ ਲਈ ਹੇਠਾਂ ਨਹੀਂ ਆਈ। .ਜਦੋਂ ਦੂਸਰੀ ਨਰਸ ਉੱਪਰ ਗਈ ਤਾਂ ਉਸਨੇ ਉਸਨੂੰ ਦੇਖਿਆ ਤਾਂ ਉਹ ਹੈਰਾਨ ਰਹਿ ਗਈ। ਜੋਤੀ ਅਤੇ ਬਲਜਿੰਦਰ ਦੋਵੇਂ ਖੂਨ ਨਾਲ ਲੱਥਪੱਥ ਪਏ ਸਨ।ਹਸਪਤਾਲ ਦੇ ਸਟਾਫ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਜਿੱਥੇ ਘਈ ਹਸਪਤਾਲ ਵਿਖੇ ਬਲਜਿੰਦਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਜੋਤੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।ਘਟਨਾ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਚਸ਼ਮਦੀਦਾਂ ਮੁਤਾਬਕ ਦੋਵੇਂ ਨਰਸਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਾਤਲ ਛੱਤ ਰਾਹੀਂ ਨਰਸਾਂ ਦੇ ਕਮਰੇ ‘ਚ ਦਾਖਲ ਹੋਏ ਸਨ।ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਜਾਂਚ ਦੌਰਾਨ ਤੇਜ਼ਧਾਰ ਹਥਿਆਰ ਦਾ ਟੁੱਟਿਆ ਹੋਇਆ ਟੁਕੜਾ ਵੀ ਮਿਲਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।