You are currently viewing ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਲੋਕ ਲਹਿਰ ਬਣੀ- ਸ਼ਮਸ਼ੇਰ ਸਿੰਘ

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਲੋਕ ਲਹਿਰ ਬਣੀ- ਸ਼ਮਸ਼ੇਰ ਸਿੰਘ

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਲੋਕ ਲਹਿਰ ਬਣੀ- ਸ਼ਮਸ਼ੇਰ ਸਿੰਘ

ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਹੋਣਗੀਆਂ ਸਹਾਈ- ਸ਼ਮਸ਼ੇਰ ਸਿੰਘ

ਦੀਨਾਨਗਰ-( ਰਾਜਨ ਰੰਧਾਵਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਹੁਣ ਵਿਸ਼ਾਲ ਰੂਪ ਧਾਰ ਚੁੱਕੀ ਹੈ ਅਤੇ ਇਹ ਲੋਕ ਲਹਿਰ ਹੁਣ ਪੰਜਾਬ ਚੋਂ ਨਸ਼ਿਆਂ ਦਾ ਨਾਸ਼ ਕਰਨ ਵਿੱਚ ਸਫਲ ਸਿੱਧ ਹੋਵੇਗੀ। ਇਹ ਗੱਲਾਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਦੇ ਐਸਐਸਐਮ ਕਾਲਜ ਵਿਖੇ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਹੀਆਂ। ਇਸ ਮੌਕੇ ਤੇ ਐਸਡੀਐਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ ਅਤੇ ਡੀਐਸਪੀ ਰਜਿੰਦਰ ਸਿੰਘ ਮਿਨਹਾਸ ਵੀ ਮੌਜੂਦ ਸਨ।
ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਦੀਨਾਨਗਰ ਦੇ ਐਸਐਸਐਮ ਕਾਲਜ ਵਿਖੇ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਰਵਾਏ ਜਾ ਰਹੇ ਦੋ ਦਿਨਾ ਨਸ਼ਿਆਂ ਖਿਲਾਫ ਟਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਇਹ ਮੁਹਿੰਮ ਵੱਖਰੇ ਵੱਖਰੇ ਪੜਾਵਾਂ ਵਿੱਚੋਂ ਲੰਘਦੀ ਹੋਈ ਲੋਕ ਲਹਿਰ ਦਾ ਰੂਪ ਧਾਰ ਚੁੱਕੀ ਹੈ ਅਤੇ ਜਦੋਂ ਕੋਈ ਮੁਹਿੰਮ ਲੋਕ ਲਹਿਰ ਦਾ ਰੂਪ ਧਾਰ ਜਾਵੇ ਤਾਂ ਉਸਨੂੰ ਕਾਮਯਾਬ ਹੋਣ ਤੋਂ ਕੋਈ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦੀ ਇਸੇ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਵਜੋਂ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਇਹਨਾਂ ਕਮੇਟੀਆਂ ਦੇ ਮੈਂਬਰਾਂ ਨੂੰ ਟਰੇਨਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਵਿਲੇਜ਼ ਤੇ ਵਾਰਡ ਡਿਫੈਂਸ ਕਮੇਟੀਆਂ ਨਸ਼ੇ ਨੂੰ ਖਤਮ ਕਰਨ ਵਿੱਚ ਅਹਿਮ ਰੋਲ ਅਦਾ ਕਰਨਗੀਆਂ ਅਤੇ ਨਸ਼ੇ ਦੇ ਖਾਤਮੇ ਮਗਰੋਂ ਪੰਜਾਬ ਇਕ ਵਾਰ ਮੁੜ ਤੋਂ ਰੰਗਲਾ ਪੰਜਾਬ ਬਣੇਗਾ।

Leave a Reply