ਖੁਸ਼ਖਬਰੀ : ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਦੇ ਲਈ ਚੰਗੀ ਖ਼ਬਰ
ਬਿਆਸ (ਗੌਰਵ ਹਾਂਡਾ ) : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ੀ ਭਰੀ ਖ਼ਬਰ ਹੈ ਕਿ ਡੇਰਾ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀ ਸਿਹਤ ਵਿਚ ਹੁਣ ਕਾਫੀ ਸੁਧਾਰ ਹੈ। ਸੂਤਰਾਂ ਦੇ ਮੁਤਾਬਕ ਉਹਨਾਂ ਦੇ ਸਾਰੇ ਟੈਸਟ ਨਾਰਮਲ ਆਏ ਹਨ ਅਤੇ ਡਾਕਟਰਾਂ ਨੇ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਹੈ। ਉਹ ਹੁਣ ਸਿੰਗਾਪੁਰ ਵਿਚ ਸਥਿਤ ਆਪਣੀ ਰਿਹਾਇਸ਼ ਉਤੇ ਆਰਾਮ ਫਰਮਾ ਰਹੇ ਹਨ ਅਤੇ ਜਲਦ ਹੀ ਉਹਨਾਂ ਦੇ ਭਾਰਤ ਪਰਤਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਜੀ ਦੀ ਛਾਤੀ ਵਿਚ ਇਨਫੈਕਸ਼ਨ ਦੀ ਸਮੱਸਿਆ ਹੋ ਗਈ ਸੀ। ਮਈ ਮਹੀਨੇ ਦੇ ਆਖ਼ਰੀ ਭੰਡਾਰੇ ਤੋਂ ਬਾਅਦ ਉਹ ਇਲਾਜ ਲਈ ਤੁਰੰਤ ਸਿੰਗਾਪੁਰ ਰਵਾਨਾ ਹੋ ਗਏ ਸਨ। ਉੱਥੇ ਇਲਾਜ ਕਰ ਰਹੇ ਡਾਕਟਰਾਂ ਨੇ ਉਹਨਾਂ ਨੂੰ ਲੰਮਾ ਆਰਾਮ ਕਰਨ ਦੀ ਸਲਾਹ ਦਿੱਤੀ। ਇਸੇ ਕਾਰਨ ਬਾਬਾ ਜੀ ਦੇ ਡੇਰਾ ਬਿਆਸ ਅਤੇ ਦੇਸ਼-ਵਿਦੇਸ਼ ਵਿਚ ਨਿਰਧਾਰਿਤ ਸਤਿਸੰਗ ਪ੍ਰੋਗਰਾਮ ਨਵੰਬਰ ਮਹੀਨੇ ਤੱਕ ਰੱਦ ਕਰ ਦਿੱਤੇ ਗਏ ਹਨ।