JPB NEWS 24

Headlines

ਰੇਲਵੇ ਨੇ ਆਮ ਲੋਕਾਂ ਨੂੰ ਦਿੱਤਾ ਵੱਡਾ ਝਟਕਾ ,ਪੜੋ ਪੁਰੀ ਖਬਰ

ਰੇਲਵੇ ਨੇ ਆਮ ਲੋਕਾਂ ਨੂੰ ਦਿੱਤਾ ਵੱਡਾ ਝਟਕਾ ,ਪੜੋ ਪੁਰੀ ਖਬਰ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਰੇਲਵੇ ਨੇ ਆਮ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਅਧੀਨ ਪੈਂਦੇ 12 ਰੇਲਵੇ ਸਟੇਸ਼ਨਾਂ ‘ਤੇ ਪਲੇਟਫਾਰਮ ਟਿਕਟਾਂ ਦੇ ਰੇਟ ਵਧਾ ਦਿੱਤੇ ਗਏ ਹਨ। 10 ਰੁਪਏ ਵਿੱਚ ਵਿਕਣ ਵਾਲੀ ਪਲੇਟਫਾਰਮ ਟਿਕਟ ਦੀ ਕੀਮਤ ਹੁਣ 30 ਰੁਪਏ ਕਰ ਦਿੱਤੀ ਗਈ ਹੈ। ਤਿਉਹਾਰਾਂ ਕਾਰਨ ਸਟੇਸ਼ਨਾਂ ‘ਤੇ ਵਧਦੀ ਭੀੜ ਨੂੰ ਦੇਖਦੇ ਹੋਏ ਉੱਤਰੀ ਰੇਲਵੇ ਨੇ ਵੱਡਾ ਫੈਸਲਾ ਲਿਆ ਹੈ। ਉੱਤਰੀ ਰੇਲਵੇ ਨੇ ਏ-ਵਨ ਸ਼੍ਰੇਣੀ ਦੇ ਰੇਲਵੇ ਸਟੇਸ਼ਨਾਂ ‘ਤੇ ਇਹ ਦਰ ਵਧਾਏ ਹਨ। ਜਾਣਕਾਰੀ ਅਨੁਸਾਰ ਇਹ ਦਰ 23 ਅਕਤੂਬਰ ਤੋਂ 6 ਨਵੰਬਰ ਤੱਕ ਵਧਾਈ ਗਈ ਹੈ।

ਇਹ ਦਰਾਂ ਫ਼ਿਰੋਜ਼ਪੁਰ ਡਿਵੀਜ਼ਨ ਅਧੀਨ ਪੈਂਦੇ ਲੁਧਿਆਣਾ, ਜਲੰਧਰ ਸਿਟੀ, ਅੰਮ੍ਰਿਤਸਰ, ਜੰਮੂ ਤਵੀ, ਸ਼੍ਰੀ ਵੈਸ਼ਨੋ ਦੇਵੀ ਕਟੜਾ, ਜਲੰਧਰ ਕੈਂਟ, ਬਿਆਸ, ਫਗਵਾੜਾ, ਊਧਮਪੁਰ, ਪਠਾਨਕੋਟ, ਫ਼ਿਰੋਜ਼ਪੁਰ ਕੈਂਟ, ਪਠਾਨਕੋਟ ਕੈਂਟ ਰੇਲਵੇ ਸਟੇਸ਼ਨਾਂ ‘ਤੇ ਵਧਾਈਆਂ ਗਈਆਂ ਹਨ।ਫਿਰੋਜ਼ਪੁਰ ਡਿਵੀਜ਼ਨ ਦੇ ਸਹਾਇਕ ਕਮਰਸ਼ੀਅਲ ਮੈਨੇਜਰ ਪੀਐਸ ਬਘੇਲ ਦਾ ਕਹਿਣਾ ਹੈ ਕਿ ਦੀਵਾਲੀ ਅਤੇ ਛੱਠ ਪੂਜਾ ਕਾਰਨ ਰੇਲਵੇ ਸਟੇਸ਼ਨਾਂ ’ਤੇ ਭੀੜ ਵੱਧ ਜਾਂਦੀ ਹੈ, ਜਿਸ ਕਾਰਨ ਰੇਲਵੇ ਨੂੰ ਇਹ ਫੈਸਲਾ ਲੈਣਾ ਪਿਆ ਹੈ। ਭੀੜ ਨੂੰ ਘੱਟ ਕਰਨ ਲਈ ਪਲੇਟਫਾਰਮ ਟਿਕਟ ਦੀਆਂ ਦਰਾਂ ਵਧਾ ਦਿੱਤੀਆਂ ਗਈਆਂ ਹਨ।