JPB NEWS 24

Headlines
Sushil rinku visited sir govardhan kanshi with his family

ਸੁਸ਼ੀਲ ਰਿੰਕੂ ਨੇ ਆਪਣੇ ਪਰਿਵਾਰ ਸਮੇਤ ਸੀਰ ਗੋਵਰਧਨ ਕਾਂਸ਼ੀ ਦੇ ਦਰਸ਼ਨ ਕੀਤੇ।

ਜਲੰਧਰ, 18 ਮਾਰਚ-

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਜਤਿਨ ਬੱਬਰ – ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਬਨਾਰਸ ਦੇ ਕਾਂਸ਼ੀ ਸਥਿਤ ਪ੍ਰਸਿੱਧ ਧਾਰਮਿਕ ਸਥਾਨ ਸੀਰ ਗੋਵਰਧਨ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ: ਸੁਨੀਤਾ ਰਿੰਕੂ ਅਤੇ ਪੁੱਤਰ ਵੀ ਮੌਜੂਦ ਸਨ।

ਇਸ ਸਬੰਧੀ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਉਹ ਆਪਣੇ ਪਰਿਵਾਰ ਸਮੇਤ ਇੱਥੇ ਆਏ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਮੱਥਾ ਟੇਕਿਆ। ਰਿੰਕੂ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਅਤੇ ਗੁਰੂਆਂ ਦੇ ਅਸ਼ੀਰਵਾਦ ਸਦਕਾ ਹੀ ਉਹ ਅੱਜ ਇਸ ਮੁਕਾਮ ’ਤੇ ਪੁੱਜ ਸਕਿਆ ਹੈ, ਇਸ ਲਈ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਹੋਣ ਤੋਂ ਪਹਿਲਾਂ ਇੱਥੇ ਹਾਜ਼ਰ ਹੋਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਇੱਥੇ ਪਹੁੰਚ ਕੇ ਉਨ੍ਹਾਂ ਨੇ ਬੇਹੱਦ ਰਾਹਤ ਮਹਿਸੂਸ ਕੀਤੀ ਹੈ।